ਪੱਤਰੇਵਾਲਾ ਚ ਬਣੇਗਾ 697 ਕਰੋੜ ਦੀ ਲਾਗਤ ਵਾਲਾ ਮੈਗਾ ਵਾਟਰ ਵਰਕਸ : ਕਾਂਗੜ
ਫਾਜ਼ਿਲਕਾ ਜ਼ਿਲੇ੍ਹ ਦੇ ਪਿੰਡ ਪੱਤਰੇਵਾਲਾ ਚ 697.43 ਕਰੋੜ ਰੁਪਏ ਦੀ ਲਾਗਤ ਨਾਲ ਮੈਗਾ ਵਾਟਰ ਵਰਕਸ ਬਣਾਇਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਪ੍ਰਰੀਤ ਸਿੰਘ ਕਾਂਗੜ, ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਪੰਜਾਬ ਸਰਕਾਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਨਹਿਰੀ ਪਾਣੀ ਤੇ ਅਧਾਰਤ ਇਸ ਵਾਟਰ ਵਰਕਸ ਤੋਂ 122 ਪਿੰਡਾਂ ਅਤੇ 15 ਢਾਣੀਆਂ ਨੂੰ ਪੀਣ ਦੇ ਪਾਣੀ ਦੀ ਸਪਲਾਈ ਕੀਤੀ ਜਾਵੇਗੀ.
ਪੱਤਰ ਪੇ੍ਰਰਕ, ਫ਼ਾਜ਼ਿਲਕਾ : ਫਾਜ਼ਿਲਕਾ ਜ਼ਿਲੇ੍ਹ ਦੇ ਪਿੰਡ ਪੱਤਰੇਵਾਲਾ 'ਚ 697.43 ਕਰੋੜ ਰੁਪਏ ਦੀ ਲਾਗਤ ਨਾਲ ਮੈਗਾ ਵਾਟਰ ਵਰਕਸ ਬਣਾਇਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਪ੍ਰਰੀਤ ਸਿੰਘ ਕਾਂਗੜ, ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਪੰਜਾਬ ਸਰਕਾਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਨਹਿਰੀ ਪਾਣੀ 'ਤੇ ਅਧਾਰਤ ਇਸ ਵਾਟਰ ਵਰਕਸ ਤੋਂ 122 ਪਿੰਡਾਂ ਅਤੇ 15 ਢਾਣੀਆਂ ਨੂੰ ਪੀਣ ਦੇ ਪਾਣੀ ਦੀ ਸਪਲਾਈ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਇਹ ਜਾਣਕਾਰੀ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਬੈਠਕ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਧਰਤੀ ਹੇਠਲੇ ਪਾਣੀ ਦੀ ਬਜਾਏ ਇਸ ਪ੍ਰਰਾਜੈਕਟ ਵਿਚ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾਵੇਗੀ। ਇਸ ਪ੍ਰਰਾਜੈਕਟ ਦੀ ਪ੍ਰਸ਼ਾਸਕੀ ਪ੍ਰਵਾਨਗੀ ਸਰਕਾਰ ਵੱਲੋਂ ਜਾਰੀ ਕਰ ਦਿੱਤੀ ਗਈ ਹੈ ਅਤੇ ਪਿੰਡ ਦੀ ਪੰਚਾਇਤ ਵੱਲੋਂ 16 ਏਕੜ ਜ਼ਮੀਨ ਵੀ ਇਸ ਪ੍ਰਰਾਜੈਕਟ ਲਈ ਦੇ ਦਿੱਤੀ ਗਈ ਹੈ।
ਕਾਂਗੜ ਨੇ ਦੱਸਿਆ ਕਿ ਅਰਨੀਵਾਲਾ ਵਿਖੇ ਵਾਟਰ ਸਪਲਾਈ ਪੋ੍ਜੈਕਟ ਦੀ ਸਥਾਪਨਾ ਲਈ 5 ਕਰੋੜ ਰੁਪਏ ਦੀ ਗ੍ਾਂਟ ਜਾਰੀ ਕਰ ਦਿੱਤੀ ਗਈ ਹੈ। ਇੱਥੇ ਐੱਸਟੀਪੀਵੀ ਪ੍ਰਵਾਨ ਹੋ ਗਿਆ ਹੈ ਅਤੇ ਸੀਵਰੇਜ ਦੇ ਕੰਮਾਂ ਲਈ 17.59 ਕਰੋੜ ਰੁਪਏ ਦੀ ਡੀਪੀਆਰ ਰਿਪੋਰਟ ਤਿਆਰ ਕਰ ਲਈ ਗਈ ਹੈ।
ਸੁਹੇਲੇਵਾਲਾ ਮਾਈਨਰ ਸਬੰਧੀ ਸ਼ਿਕਾਇਤ 'ਤੇ ਵਿਚਾਰ ਦੌਰਾਨ ਜਲਾਲਾਬਾਦ ਦੇ ਵਿਧਾਇਕ ਰਮਿੰਦਰ ਸਿੰਘ ਆਂਵਲਾ ਨੇ ਦੱਸਿਆ ਕਿ ਇਸ ਪੋ੍ਜੈਕਟ ਲਈ ਫੰਡ ਜਲਦ ਵਿਭਾਗ ਨੂੰ ਮਿਲ ਜਾਣਗੇ। ਇਸ ਲਈ ਮੁੱਖ ਮੰਤਰੀ ਪੰਜਾਬ ਵੱਲੋਂ ਪ੍ਰਵਾਨਗੀ ਮਿਲ ਚੁੱਕੀ ਹੈ। ਬੈਠਕ ਦੌਰਾਨ ਉਨ੍ਹਾਂ ਨੇ ਸਰਬਤ ਸਿਹਤ ਬੀਮਾ ਯੋਜਨਾ ਅਤੇ ਉਸਾਰੀ ਕਿਰਤੀਆਂ ਦੀ ਭਲਾਈ ਲਈ ਸਕੀਮਾਂ ਦੀ ਸਮੀਖਿਆ ਕੀਤੀ ਅਤੇ ਵੈਕਸੀਨ ਸਬੰਧੀ ਮੈਂਬਰਾਂ ਵੱਲੋਂ ਮਿਲੇ ਸੁਝਾਵਾਂ 'ਤੇ ਕੈਬਨਿਟ ਮੰਤਰੀ ਗੁਰਪ੍ਰਰੀਤ ਸਿੰਘ ਕਾਂਗੜ ਨੇ ਕਿਹਾ ਕਿ ਜਲਦ ਹੀ ਵੈਕਸੀਨ ਦਾ ਘਾਟ ਪੂਰੀ ਹੋ ਜਾਵੇਗੀ।
ਇਸ ਮੌਕੇ ਫਾਜ਼ਿਲਕਾ ਅਤੇ ਜਲਾਲਾਬਾਦ ਦੇ ਵਿਧਾਇਕ ਕ੍ਰਮਵਾਰ ਦਵਿੰਦਰ ਸਿੰਘ ਘੁਬਾਇਆ ਤੇ ਰਮਿੰਦਰ ਸਿੰਘ ਆਂਵਲਾ, ਸੰਦੀਪ ਜਾਖੜ, ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ, ਐੱਸਐੱਸਪੀ ਦੀਪਕ ਹਿਲੌਰੀ, ਏਡੀਸੀ ਜਨਰਲ ਅਭੀਜੀਤ ਕਪਲਿਸ਼, ਏਡੀਸੀ ਵਿਕਾਸ ਸਾਗਰ ਸੇਤੀਆ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਬਲਬੀਰ ਸਿੰਘ ਦਾਨੇਵਾਲੀਆਂ, ਨਗਰ ਨਿਗਮ ਅਬੋਹਰ ਦੇ ਮੇਅਰ ਵਿਮਲ ਠਠਈ, ਪੇ੍ਮ ਕੁਲਰੀਆ, ਸੰਜੀਵ ਤਰੀਕਾ ਆਦਿ ਵੀ ਹਾਜ਼ਰ ਸਨ
0 Comments